
ਬਰਨਾਲਾ: ਰਾਜੀਵ ਗੋਇਲ ਹੈਪੀ ਪੰਜਾਬ ਵਿੱਚ 26 ਮਈ ਨੂੰ ਹੋਈਆਂ ਨਗਰ ਨਿਗਮ ਅਤੇ ਮਿਊਂਸਪਲ ਕਮੇਟੀ ਚੋਣਾਂ ਦੌਰਾਨ ਕਈ ਥਾਵਾਂ ‘ਤੇ ਤਣਾਅ, ਧੱਕੇਸ਼ਾਹੀ ਅਤੇ ਝੜਪਾਂ ਦੇ ਮਾਮਲੇ ਸਾਹਮਣੇ ਆਏ। ਇਸ ਦੌਰਾਨ ਸੰਗਰੂਰ ਜ਼ਿਲ੍ਹੇ ਵਿੱਚ ਇੱਕ ਕੇਂਦਰੀ ਮੰਤਰੀ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਤਕਰਾਰ ਵੀ ਚਰਚਾ ਦਾ ਵਿਸ਼ਾ ਬਣੀ ਰਹੀ।ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸਰਦਾਰ ਭੋਲਾ ਸਿੰਘ ਵਿਰਕ ਨੇ ਕਿਹਾ ਕਿ ਕਿਸੇ ਵੀ ਉੱਚ ਅਹੁਦੇ ‘ਤੇ ਬੈਠੇ ਵਿਅਕਤੀ ਵੱਲੋਂ ਜਨਤਕ ਤੌਰ ‘ਤੇ ਪੁਲਿਸ ਅਧਿਕਾਰੀਆਂ ਨਾਲ ਅਪਮਾਨਜਨਕ ਭਾਸ਼ਾ ਵਰਤਣਾ ਨਿੰਦਨਯੋਗ ਹੈ। ਉਨ੍ਹਾਂ ਕਿਹਾ ਕਿ ਐਸਪੀ ਰਜੇਸ਼ ਕੁਮਾਰ ਛਿੱਬਰ ਇੱਕ ਇਮਾਨਦਾਰ, ਦਲੇਰ ਅਤੇ ਤਜਰਬੇਕਾਰ ਅਧਿਕਾਰੀ ਹਨ, ਜਿਨ੍ਹਾਂ ਨੇ ਆਪਣੀ ਸੇਵਾ ਦੌਰਾਨ ਹਮੇਸ਼ਾਂ ਕਾਨੂੰਨ-ਵਿਵਸਥਾ ਨੂੰ ਮਜ਼ਬੂਤੀ ਨਾਲ ਕਾਇਮ ਰੱਖਿਆ ਹੈ।ਵਿਰਕ ਨੇ ਕਿਹਾ ਕਿ ਚੋਣਾਂ ਦੌਰਾਨ ਤਣਾਅਪੂਰਨ ਹਾਲਾਤ ਬਣ ਜਾਣਾ ਆਮ ਗੱਲ ਹੈ, ਪਰ ਅਜਿਹੇ ਸਮੇਂ ਵਿੱਚ ਜ਼ਿੰਮੇਵਾਰ ਅਹੁਦਿਆਂ ‘ਤੇ ਬੈਠੇ ਲੋਕਾਂ ਨੂੰ ਸੰਯਮ ਅਤੇ ਸਬਰ ਨਾਲ ਕੰਮ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਨਤਕ ਤੌਰ ‘ਤੇ ਪੁਲਿਸ ਫੋਰਸ ਦੀ ਤੌਹੀਨ ਕਰਨ ਨਾਲ ਜਵਾਨਾਂ ਦਾ ਮਨੋਬਲ ਡਿੱਗਦਾ ਹੈ ਅਤੇ ਇਸ ਨਾਲ ਪ੍ਰਸ਼ਾਸਨਿਕ ਪ੍ਰਣਾਲੀ ‘ਤੇ ਵੀ ਨਕਾਰਾਤਮਕ ਅਸਰ ਪੈਂਦਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਚੋਣ ਪ੍ਰਕਿਰਿਆ ਦੌਰਾਨ ਪ੍ਰਸ਼ਾਸਨ ਜਾਂ ਪੁਲਿਸ ਦੇ ਕੰਮਕਾਜ ‘ਤੇ ਐਤਰਾਜ਼ ਹੋਵੇ ਤਾਂ ਉਸਦਾ ਨਿਪਟਾਰਾ ਕਾਨੂੰਨੀ ਅਤੇ ਪ੍ਰਸ਼ਾਸਨਿਕ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ, ਨਾ ਕਿ ਜਜ਼ਬਾਤੀ ਹੋ ਕੇ ਅਪਸ਼ਬਦ ਬੋਲ ਕੇ।ਸਰਦਾਰ ਭੋਲਾ ਸਿੰਘ ਵਿਰਕ ਨੇ ਅਪੀਲ ਕੀਤੀ ਕਿ ਲੋਕਤੰਤਰਿਕ ਪ੍ਰਕਿਰਿਆ ਦੌਰਾਨ ਹਰ ਪੱਖ ਨੂੰ ਆਪਣੀ ਜ਼ਿੰਮੇਵਾਰੀ ਅਤੇ ਅਹੁਦੇ ਦੀ ਗਰਿਮਾ ਦਾ ਖਿਆਲ ਰੱਖਣਾ ਚਾਹੀਦਾ ਹੈ।
error: Content is protected !!