Home Barnala update ਸੰਘੇੜਾ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮਨਾਇਆ, 100 ਪੌਦੇ...
ਬਰਨਾਲਾ :ਰਾਜੀਵ ਗੋਇਲ ਹੈਪੀ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨ.ਐੱਸ.ਐੱਸ. ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਸ਼ਵ ਵਾਤਾਵਰਨ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਸੰਸਥਾ ਪ੍ਰਧਾਨ ਸ੍ਰ. ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਸਰਬਜੀਤ ਸਿੰਘ ਕੁਲਾਰ ਦੀ ਅਗਵਾਈ ਹੇਠ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਮਨਦੀਪ ਕੌਰ, ਪ੍ਰੋ. ਮਿੱਠੂ ਪਾਠਕ, ਪ੍ਰੋ. ਮਨਪ੍ਰੀਤ ਕੌਰ ਅਤੇ ਡਾ. ਨਿਰਪਾਲ ਸਿੰਘ ਦੀ ਦੇਖ-ਰੇਖ ਵਿੱਚ ਕਰਵਾਇਆ ਗਿਆ।ਇਸ ਮੌਕੇ ਕਾਲਜ ਦੇ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਕਾਲਜ ਕੈਂਪਸ ਦੇ ਵੱਖ-ਵੱਖ ਪਾਰਕਾਂ ਵਿੱਚ 100 ਪੌਦੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ। ਪ੍ਰੋ. ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਦੂਸ਼ਣ, ਗਲੋਬਲ ਵਾਰਮਿੰਗ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਬਾਰੇ ਜਾਣਕਾਰੀ ਦਿੱਤੀ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।ਵਲੰਟੀਅਰਾਂ ਨੇ ਵੀ ਵਿਸ਼ਵ ਵਾਤਾਵਰਨ ਦਿਵਸ ਦੀ ਮਹੱਤਤਾ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਾਤਾਵਰਨ ਦੀ ਰੱਖਿਆ ਲਈ ਯੋਗਦਾਨ ਪਾਉਣ ਦਾ ਸੰਕਲਪ ਲਿਆ। ਪ੍ਰੋਗਰਾਮ ਦੇ ਅੰਤ ਵਿੱਚ ਵਲੰਟੀਅਰਾਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਐੱਨ.ਐੱਸ.ਐੱਸ. ਵਲੰਟੀਅਰਾਂ, ਪ੍ਰੋਗਰਾਮ ਅਫ਼ਸਰਾਂ ਅਤੇ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
error: Content is protected !!